| ||||||||
ਰਾਮਕਲੀ ਮਹਲਾ ੩ ਅਨੰਦੁ
ੴ ਸਤਿਗੁਰ ਪ੍ਰਸਾਦਿ ॥ ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥ ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥ ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥ ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥ ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥ ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥ ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥ ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥ ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥ ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥ ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥ ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥ ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥ ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥ ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥ ਸਾਚਾ ਨਾਮੁ ਮੇਰਾ ਆਧਾਰੋ ॥ ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥ ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥ ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥ ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥ ਸਾਚਾ ਨਾਮੁ ਮੇਰਾ ਆਧਾਰੋ ॥੪॥ ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥ ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥ ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥ ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥ ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥ ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥ ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥ ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥ ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥ ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥ ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥ |