| ||||||||
ਸੋਹਿਲਾ ਰਾਗੁ ਗਉੜੀ ਦੀਪਕੀ ਮਹਲਾ ੧ ੴ ਸਤਿਗੁਰ ਪ੍ਰਸਾਦਿ ॥ ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ ਤਿਤੁ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ ॥੧॥ ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥ ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥ ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥ ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥ ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥ ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥ ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥ ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥ ਰਾਗੁ ਆਸਾ ਮਹਲਾ ੧ ॥ ਛਿਅ ਘਰ ਛਿਅ ਗੁਰ ਛਿਅ ਉਪਦੇਸ ॥ ਗੁਰੁ ਗੁਰੁ ਏਕੋ ਵੇਸ ਅਨੇਕ ॥੧॥ ਬਾਬਾ ਜੈ ਘਰਿ ਕਰਤੇ ਕੀਰਤਿ ਹੋਇ ॥ ਸੋ ਘਰੁ ਰਾਖੁ ਵਡਾਈ ਤੋਇ ॥੧॥ ਰਹਾਉ ॥ ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਹੋਆ ॥ ਸੂਰਜੁ ਏਕੋ ਰੁਤਿ ਅਨੇਕ ॥ ਨਾਨਕ ਕਰਤੇ ਕੇ ਕੇਤੇ ਵੇਸ ॥੨॥੨॥ ਰਾਗੁ ਧਨਾਸਰੀ ਮਹਲਾ ੧ ॥ ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥ ਕੈਸੀ ਆਰਤੀ ਹੋਇ ॥ ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥ ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ ਏਕ ਤਹੀ ॥ ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥ ਸਭ ਮਹਿ ਜੋਤਿ ਜੋਤਿ ਹੈ ਸੋਇ ॥ ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥ ਗੁਰ ਸਾਖੀ ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥ ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨ ਮੋਹਿ ਆਹੀ ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥੪॥੩॥ ਰਾਗੁ ਗਉੜੀ ਪੂਰਬੀ ਮਹਲਾ ੪ ॥ ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥ ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥ ਕਰਿ ਸਾਧੂ ਅੰਜੁਲੀ ਪੁਨੁ ਵਡਾ ਹੇ ॥ ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥ ਸਾਕਤ ਹਰਿ ਰਸ ਸਾਦੁ ਨ ਜਾਣਿਆ ਤਿਨ ਅੰਤਰਿ ਹਉਮੈ ਕੰਡਾ ਹੇ ॥ ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥ ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥ ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥ ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੪॥ ਰਾਗੁ ਗਉੜੀ ਪੂਰਬੀ ਮਹਲਾ ੫ ॥ ਕਰਉ ਬੇਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥ ਅਉਧ ਘਟੈ ਦਿਨਸੁ ਰੈਣਾਰੇ ॥ ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥ ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ॥ ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ॥੨॥ ਜਾ ਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥ ਨਾਨਕ ਦਾਸੁ ਇਹੈ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੫॥ |